Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਪ੍ਰਧਾਨ ਮੰਤਰੀ ਦੇ ਅਹੁਦੇ ਲਈ ਭਾਜਪਾ ਵੱਲੋਂ ਐਲਾਨੇ ਉਮੀਦਵਾਰ ਦਾ ਸਮਰਥਨ ਕਰਾਂਗੇ: ਬਾਦਲ

Posted on August 2nd, 2013


ਜਲੰਧਰ- ਭਾਜਪਾ ਦੇ ਦਬਾਅ ਹੇਠ ਗੈਰਕਾਨੂੰਨੀ ਕਲੋਨੀਆਂ ਦੇ ਮਾਮਲੇ ਵਿਚ ਕਲੋਨਾਈਜ਼ਰਾਂ ਨੂੰ ਰਾਹਤ ਦੇਣ ਅਤੇ ਈ-ਟ੍ਰਿਪ ਦੇ ਮਾਮਲੇ ਨੂੰ ਹਾਲ ਦੀ ਘੜੀ ਅੱਗੇ ਪਾਉਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਸਾਰੇ ਫੈਸਲੇ ਭਾਜਪਾ ਦੀ ਸਹਿਮਤੀ ਨਾਲ ਲਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਦੀਆਂ ਮੀਟਿੰਗਾਂ ਦੌਰਾਨ ਭਾਜਪਾ ਦੇ ਮੰਤਰੀ ਹਾਜ਼ਰ ਰਹਿੰਦੇ ਹਨ। ਉਹ ਕਰਤਾਰਪੁਰ ’ਚ ਜ਼ਿਲ੍ਹੇ ਦੇ ਪੰਚਾਂ-ਸਰਪੰਚਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚ ਕਿਸੇ ਤਰ੍ਹਾਂ ਦਾ ਵੀ ਕੋਈ ਮੱਤਭੇਦ ਨਹੀਂ ਹੈ। 

ਭਾਜਪਾ ਵੱਲੋਂ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਵਜੋਂ ਪੇਸ਼ ਕਰਨ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਭਾਜਪਾ ਦਾ ਅੰਦਰੂਨੀ ਮਾਮਲਾ ਹੈ ਤੇ ਪਾਰਟੀ ਜਿਸ ਵਿਅਕਤੀ ਨੂੰ ਵੀ ਪ੍ਰਧਾਨ ਮੰਤਰੀ ਦਾ ਉਮੀਦਵਾਰ ਐਲਾਨੇਗੀ, ਸ਼੍ਰੋਮਣੀ ਅਕਾਲੀ ਦਲ ਉਸ ਦੀ ਹਮਾਇਤ ਕਰੇਗਾ।

ਸ੍ਰੀ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਗੁਜਰਾਤ ਵਿਚਲੇ ਪੰਜਾਬੀ ਕਿਸਾਨਾਂ ਦੇ ਨਾਲ ਖੜ੍ਹੀ ਹੈ, ਜਿਨ੍ਹਾਂ ਨੂੰ ਕੱਛ ਖੇਤਰ ਵਿਚੋਂ ਉਜਾੜੇ ਜਾਣ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਜਰਾਤ ਸਰਕਾਰ ਤੋਂ ਇਨ੍ਹਾਂ ਕਿਸਾਨਾਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਬਾਦਲ ਨੇ ਕਿਹਾ ਕਿ ਰਾਜ ਸਰਕਾਰ ਉਨ੍ਹਾਂ ਪੰਜਾਬੀ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ, ਜਿਨ੍ਹਾਂ ਨੇ ਗੁਜਰਾਤ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਦੇ ਧੁਰੇ ਨੂੰ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਪਾਇਆ ਹੈ।



Archive

RECENT STORIES