Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਭਾਰਤ-ਪਾਕਿ ਚਾਹੁੰਣ ਤਾਂ ਵਿਚੋਲਗੀ ਲਈ ਤਿਆਰ ਹਾਂ : ਮੂਨ

Posted on August 13th, 2013

ਸੰਯੁਕਤ ਰਾਸ਼ਟਰ : ਜੰਮੂ ਕਸ਼ਮੀਰ 'ਚ ਸਰਹੱਦ 'ਤੇ ਵਾਪਰੀਆਂ ਤਾਜ਼ਾ ਘਟਨਾਵਾਂ ਨੂੰ ਲੈ ਕੇ ਦੁੱਖ ਪ੍ਰਗਟ ਕਰਦਿਆਂ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਬਾਨ ਕੀ ਮੂਨ ਨੇ ਕਿਹਾ ਕਿ ਜੇ ਭਾਰਤ ਤੇ ਪਾਕਿਸਤਾਨ ਚਾਹੁੰਣ ਤਾਂ ਉਹ ਸ਼ਾਂਤੀ ਸਥਾਪਨਾ ਵਾਸਤੇ ਵਿਚੋਲਗੀ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਗੱਲਬਾਤ ਦੇ ਜ਼ਰੀਏ ਵਿਵਾਦਾਂ ਦੇ ਨਿਪਟਾਰੇ ਲਈ ਦੋਵਾਂ ਦੇਸ਼ਾਂ ਵੱਲੋਂ ਕੀਤੇ ਜਾ ਰਹੇ ਯਤਨ ਉਨ੍ਹਾਂ ਨੂੰ ਉਤਸ਼ਾਹਿਤ ਕਰਦੇ ਹਨ। 

ਬਾਨ ਕੀ ਮੂਨ ਦਾ ਦੋ ਦਿਨਾ ਪਾਕਿਸਤਾਨ ਦੌਰਾ ਮੰਗਲਵਾਰ ਤੋਂ ਸ਼ੁਰੂ ਹੋ ਰਿਹਾ ਹੈ। ਇੱਥੇ ਪਾਕਿਸਤਾਨੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਕਾਰਨ ਹੋਈਆਂ ਮੌਤਾਂ ਨਾਲ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ ਪਰ ਦੋਵੇਂ ਦੇਸ਼ ਗੱਲਬਾਤ ਰਾਹੀਂ ਵਿਵਾਦਾਂ ਨੂੰ ਦੂਰ ਕਰਨ ਦਾ ਯਤਨ ਕਰ ਰਹੇ ਹਨ ਇਸ ਦਾ ਉਹ ਸਮਰਥਨ ਤੇ ਸਵਾਗਤ ਕਰਦੇ ਹਨ। ਦੱਖਣੀ ਕੋਰੀਆ ਦੇ ਵਿਦੇਸ਼ ਮੰਤਰੀ ਰਹਿ ਚੁੱਕੇ 69 ਸਾਲ ਦੇ ਮੂਨ ਨੇ ਦੋਵਾਂ ਦੇਸ਼ਾਂ ਵਿਚਾਲੇ ਸਮਝੌਤੇ ਸਬੰਧੀ ਪੁੱਛੇ ਗਏ ਸਵਾਲ 'ਤੇ ਕਿਹਾ ਕਿ ਜੇ ਦੋਵੇਂ ਧਿਰਾਂ ਵਿਚੋਲਗੀ ਲਈ ਤਿਆਰ ਹੋਣ ਤਾਂ ਉਹ ਇਹ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਵਿਸ਼ਵਾਸ ਬਹਾਲੀ ਦੇ ਉਪਾਵਾਂ ਲਈ ਦੋਵੇਂ ਦੇਸ਼ ਗੱਲਬਾਤ ਜਾਰੀ ਰੱਖਣਗੇ। 




Archive

RECENT STORIES