Posted on August 14th, 2013

<p>ਜਿੱਤ ਦੀ ਖੁਸ਼ੀ ਵਿੱਚ ਜੈਕਾਰੇ ਛੱਡਦੇ ਹੋਏ ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਸਮਰਥਕ<br></p>
ਸੰਗਰੂਰ-ਇੱਥੇ ਜੁਡੀਸ਼ਲ ਮੈਜਿਸਟ੍ਰੇਟ (ਫਸਟ ਕਲਾਸ) ਪੂਨਮ ਬਾਂਸਲ ਦੀ ਅਦਾਲਤ ਨੇ ਕਰੀਬ ਛੇ ਸਾਲ ਪੁਰਾਣੇ ਕੇਸ ਦਾ ਫ਼ੈਸਲਾ ਸੁਣਾਉਂਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਉਨ੍ਹਾਂ ਦੇ 47 ਸਾਥੀਆਂ ਨੂੰ ਆਈ.ਪੀ.ਸੀ. ਦੀ ਧਾਰਾ 188 ਤਹਿਤ ਦਰਜ ਕੇਸ ਵਿੱਚੋਂ ਬਾਇੱਜ਼ਤ ਬਰੀ ਕਰ ਦਿੱਤਾ ਹੈ। ਫ਼ੈਸਲੇ ਮੌਕੇ ਸਿਮਰਨਜੀਤ ਸਿੰਘ ਮਾਨ ਖ਼ੁਦ ਅਦਾਲਤ ਵਿੱਚ ਹਾਜ਼ਰ ਸਨ।
ਪੁਲੀਸ ਕੇਸ ਅਨੁਸਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਉਨ੍ਹਾਂ ਦੇ ਸਮਰਥਕਾਂ ਸਮੇਤ 52 ਜਣਿਆਂ ਖ਼ਿਲਾਫ਼ 14 ਦਸੰਬਰ, 2007 ਨੂੰ ਥਾਣਾ ਸਿਟੀ ਪੁਲੀਸ ਸੰਗਰੂਰ ਵੱਲੋਂ ਆਈ.ਪੀ.ਸੀ. ਦੀ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਕੇਸ ਮੁਤਾਬਕ 14 ਦਸੰਬਰ 2007 ਨੂੰ ਹਿੰਦੂ ਜਥੇਬੰਦੀਆਂ ਵੱਲੋਂ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਗਿਆ ਸੀ ਪਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇਸ ਬੰਦ ਦਾ ਵਿਰੋਧ ਕਰਦਿਆਂ ਉਸੇ ਦਿਨ ਫਤਹਿ ਮਾਰਚ ਕੱਢਣ ਦਾ ਐਲਾਨ ਕੀਤਾ ਸੀ। 14 ਦਸੰਬਰ ਨੂੰ ਜਦੋਂ ਹੀ ਸਿਮਰਨਜੀਤ ਸਿੰਘ ਮਾਨ ਅਤੇ ਜੀਤ ਸਿੰਘ ਆਲੋਅਰਖ ਫਤਹਿ ਮਾਰਚ ਕੱਢਣ ਲਈ ਆਪਣੇ ਸਾਥੀਆਂ ਸਮੇਤ ਨਾਅਰੇਬਾਜ਼ੀ ਕਰਦੇ ਹੋਏ ਸਥਾਨਕ ਬੱਸ ਸਟੈਂਡ ’ਤੇ ਪੁੱਜੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਸ੍ਰੀ ਮਾਨ ਵੱਲੋਂ ਕੇਸ ਦੀ ਪੈਰਵੀ ਕਰ ਰਹੇ ਸੀਨੀਅਰ ਐਡਵੋਕੇਟ ਪਵਿੱਤਰ ਸਿੰਘ ਗਰੇਵਾਲ ਅਤੇ ਰਾਜਵੀਰ ਸਿੰਘ ਗਰੇਵਾਲ ਨੇ ਦੱਸਿਆ ਕਿ ਪਿਛਲੇ ਛੇ ਸਾਲਾਂ ਦੌਰਾਨ ਕੇਸ ਵਿੱਚ ਕੋਈ ਗਵਾਹ ਪੇਸ਼ ਨਹੀਂ ਹੋਇਆ ਸੀ ਅਤੇ ਪੁਲੀਸ ਮੁਲਾਜ਼ਮਾਂ ਨੇ ਹੀ ਬਿਆਨ ਦਿੱਤੇ ਸਨ। ਕੇਸ ਦੇ ਚੱਲਦਿਆਂ ਹੀ 52 ਜਣਿਆਂ ਵਿੱਚੋਂ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ। ਅੱਜ ਸਿਮਰਨਜੀਤ ਸਿੰਘ ਮਾਨ ਸਮੇਤ 48 ਜਣਿਆਂ ਨੂੰ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਹੈ। ਫ਼ੈਸਲੇ ਤੋਂ ਬਾਅਦ ਜੁਡੀਸ਼ਲ ਕੰਪਲੈਕਸ ਵਿੱਚ ਸਿਮਰਨਜੀਤ ਸਿੰਘ ਮਾਨ ਅਤੇ ਉਨ੍ਹਾਂ ਦੇ ਸਾਥੀਆਂ ਨੇ ਜਿੱਤ ਦੀ ਖੁਸ਼ੀ ’ਚ ਆਪਣੇ ਵਕੀਲ ਪਵਿੱਤਰ ਸਿੰਘ ਗਰੇਵਾਲ ਦਾ ਸਿਰੋਪਾ ਪਾ ਕੇ ਸਨਮਾਨ ਕੀਤਾ।

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026