Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਉਪ ਮੁੱਖ ਮੰਤਰੀ ਦੀ ਵਿਦੇਸ਼ ‘ਚ ਸੁਰੱਖਿਆ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੈ- ਡਾ. ਦਲਜੀਤ ਚੀਮਾ

Posted on August 22nd, 2013

ਸਿੱਖਾਂ ਦੀ ਸਿਰਮੌਰ ਪਾਰਟੀ ਹੋਣ ਦਾ ਦਾਅਵਾ ਕਰਨ ਵਾਲੇ ਅਕਾਲੀ ਦਲ ਦੇ ਆਗੂ ਕੈਨੇਡਾ ‘ਚ ਵੱਸਦੇ ਸਿੱਖਾਂ ਕੋਲੋਂ ਹੀ ਡਰ ਰਹੇ ਹਨ- ਰਵਨੀਤ ਸਿੰਘ ਬਿੱਟੂ 

ਰੋਪੜ- ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕੈਨੇਡਾ ਦੌਰੇ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਅਕਾਲੀ ਦਲ ਨੇ ਸਾਫ ਕੀਤਾ ਹੈ ਕਿ ਜਿੰਨੀ ਦੇਰ ਤੱਕ ਕੇਂਦਰ ਕੈਨੇਡਾ ‘ਚ ਉਪ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਉਂਦੀ ਉਦੋਂ ਤੱਕ ਅਕਾਲੀ ਦਲ ਇਸ ਮਾਮਲੇ ‘ਚ ਕੋਈ ਫੈਸਲਾ ਨਹੀਂ ਲੈ ਸਕੇਗਾ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਰੋਪੜ ਵਿਖੇ ਕਿਹਾ ਕਿ ਉਪ ਮੁੱਖ ਮੰਤਰੀ ਦੀ ਵਿਦੇਸ਼ ‘ਚ ਸੁਰੱਖਿਆ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੈ ਲਿਹਾਜ਼ਾ ਕੇਂਦਰ ਸਰਕਾਰ ਨੂੰ ਇਸ ਮਾਮਲੇ ‘ਚ ਕੈਨੇਡਾ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ।

ਓਧਰ ਦੂਜੇ ਪਾਸੇ ਸੁਖਬੀਰ ਬਾਦਲ ਦਾ ਕੈਨੇਡਾ ਦੌਰਾ ਰੱਦ ਹੋਣ ਤੋਂ ਬਾਅਦ ਕਾਂਗਰਸ ਇਸ ਨੂੰ ਅਕਾਲੀ ਦਲ ਲਈ ਸ਼ਰਮਨਾਕ ਸਥਿਤੀ ਦੱਸ ਰਹੀ ਹੈ। ਪਾਰਟੀ ਦੇ ਲੋਕਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸਿੱਖਾਂ ਦੀ ਸਿਰਮੌਰ ਪਾਰਟੀ ਹੋਣ ਦਾ ਦਾਅਵਾ ਕਰਨ ਵਾਲੇ ਅਕਾਲੀ ਦਲ ਦੇ ਆਗੂ ਕੈਨੇਡਾ ‘ਚ ਵੱਸਦੇ ਸਿੱਖਾਂ ਕੋਲੋਂ ਹੀ ਡਰ ਰਹੇ ਹਨ। ਅਕਾਲੀ ਦਲ ਨੂੰ ਤਾਲਿਬਾਨ ਦਾ ਖਤਰਾ ਨਹੀਂ ਹੈ ਸਗੋਂ ਆਪਣੀ ਹੀ ਕੌਮ ਤੋਂ ਖਤਰਾ ਨਜ਼ਰ ਆ ਰਿਹਾ ਹੈ।
ਜ਼ਿਕਰਯੋਗ ਹੈ ਕਿ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਸਤੰਬਰ ਦੇ ਪਹਿਲੇ ਹਫਤੇ ਹੋਣ ਵਾਲਾ ਕੈਨੇਡਾ ਦੌਰਾ ਸੁਰੱਖਿਆ ਕਾਰਨਾਂ ਦੇ ਚਲਦੇ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਖਬਰ ਸੀ ਕਿ ਕੈਨੇਡਾ ਦੀਆਂ ਕੁਝ ਸਿੱਖ ਜਥੇਬੰਦੀਆਂ ਮਨੁੱਖੀ ਅਧਿਕਾਰਾਂ ਦੇ ਹਨਨ ਦੇ ਮਾਮਲੇ ‘ਚ ਸੁਖਬੀਰ ਬਾਦਲ ਖਿਲਾਫ ਕੈਨੇਡਾ ਵਿਖੇ ਕੇਸ ਦਾਇਰ ਕਰ ਸਕਦੀਆਂ ਹਨ। ਇਸ ਖਬਰ ਤੋਂ ਬਾਅਦ ਹੀ ਸੁਖਬੀਰ ਦਾ ਕੈਨੇਡਾ ਦੌਰਾ ਰੱਦ ਹੋ ਜਾਣ ਨਾਲ ਸਿਆਸੀ ਤੂਫਾਨ ਖੜਾ ਹੋਇਆ ਹੈ।



Archive

RECENT STORIES