Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸਿੱਖੀ ਨਾਲ ਜੋੜੇ ਜਾਣਗੇ ਵਣਜਾਰੇ, ਸਿੰਧੀ, ਰੰਘਰੇਟੇ ਤੇ ਸਿਕਲੀਗਰ

Posted on September 1st, 2013

ਨਵੀਂ ਦਿੱਲੀ : ਸਰਬ ਲੋਕਾਈ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦੇਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਗੁਰੂ ਨਾਨਕ ਨਾਮ ਲੇਵਾ ਵਣਜਾਰੇ, ਸਿੰਧੀ, ਰੰਘਰੇਟੇ ਅਤੇ ਸਿਕਲੀਗਰ ਭਾਈਚਾਰੇ ਨੂੰ ਵਾਪਸ ਸਿੱਖ ਸਮਾਜ ਨਾਲ ਜੋੜਿਆ ਜਾਵੇਗਾ। ਇਸ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਦਿੱਲੀ ਵਿਖੇ ਕਨਵੈਨਸ਼ਨ ਕਰਵਾਈ ਜਾਵੇਗੀ। 

ਇੱਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਹੋਏ ਗੁਰਮਤਿ ਸਮਾਗਮ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਕਿਹਾ ਕਿ ਅਸੀਂ ਅੱਜ ਗੁਰੂ ਨਾਨਕ ਸਾਹਿਬ ਦੇ ਸਾਂਝੀਵਾਲਤਾ ਦੇ ਫਲਸਫੇ ਤੋਂ ਭਟਕ ਗਏ ਹਾਂ ਤੇ ਕੱਟੜਵਾਦ ਨੂੰ ਆਪਣੇ 'ਤੇ ਭਾਰੂ ਕਰਕੇ ਗੁਰੂ ਨਾਨਕ ਨਾਮ ਲੇਵਾ ਵਣਜਾਰੇ, ਸਿੰਧੀ, ਰੰਘਰੇਟੇ ਅਤੇ ਸਿਕਲੀਗਰ ਭਾਈਚਾਰੇ ਨੂੰ ਅਸੀਂ ਗੁਰੂ ਘਰ ਤੋਂ ਦੂਰ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਅਗਰ ਗੁਰੂ ਨਾਨਕ ਨਾਮ ਲੇਵਾ ਇਨ੍ਹਾਂ ਲੋਕਾਂ ਨੂੰ ਅਸੀਂ ਨਾਲ ਜੋੜ ਲਈਏ ਤਾਂ ਸਾਡੀ ਗਿਣਤੀ ਲਗਪਗ 23 ਕਰੋੜ ਦੇ ਕਰੀਬ ਪਹੁੰਚ ਜਾਂਦੀ ਹੈ।




Archive

RECENT STORIES