Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਨਰਿੰਦਰ ਮੋਦੀ ਨੂੰ ਪੰਜਾਬ ਵਿੱਚ ਵੜਨ ਨਹੀਂ ਦੇਵਾਂਗੇ: ਲੱਖੋਵਾਲ

Posted on September 5th, 2013


ਅਬੋਹਰ- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਜੇ ਗੁਜਰਾਤ ਦੇ ਪੰਜਾਬੀ ਕਿਸਾਨਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਨਰਿੰਦਰ ਮੋਦੀ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਨੂੰ ਪੰਜਾਬ ਵਿੱਚ ਵੜਨ ਨਹੀਂ ਦੇਣਗੇ।

ਲੱਖੋਵਾਲ ਸਥਾਨਕ ਮਾਰਕੀਟ ਕਮੇਟੀ ਦਫਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਵਿੱਚ ਪੰਜਾਬੀ ਕਿਸਾਨਾਂ ਨਾਲ ਧੱਕੇਸ਼ਾਹੀ ਕਿਸੇ ਸੂਰਤ ਵਿੱਚ ਸਹਿਣ ਨਹੀਂ ਕੀਤੀ ਜਾਏਗੀ। ਉਨ੍ਹਾਂ ਨੇ ਕਿਹਾ ਕਿ ਜਦ ਹਾਈ ਕੋਰਟ ਨੇ ਕਿਸਾਨਾਂ ਦੇ ਹੱਕ ਵਿੱਚ ਫੈਸਲਾ ਸੁਣਾ ਦਿੱਤਾ ਤਾਂ ਗੁਜਰਾਤ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਸਰਕਾਰ ਸੁਪਰੀਮ ਕੋਰਟ ਵਿੱਚ ਲਗਾਈ ਗਈ ਆਪਣੀ ਅਪੀਲ ਵਾਪਸ ਲਵੇ ਨਹੀਂ ਤਾਂ ਪੂਰੇ ਪੰਜਾਬ ਵਿੱਚ ਕਿਸਾਨ ਮੋਦੀ ਦਾ ਪੁਰਜ਼ੋਰ ਵਿਰੋਧ ਕਰਨਗੇ।



Archive

RECENT STORIES