Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਨਰਿੰਦਰ ਮੋਦੀ ਭਾਰਤ ਦੇ ਮਹਾਨ ਨੇਤਾ: ਬਾਦਲ

Posted on September 9th, 2013

<p>ਗਾਂਧੀ ਨਗਰ ਵਿੱਚ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਰਹੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ&nbsp;<br></p>



ਗਾਂਧੀਨਗਰ- ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਥੇ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ‘ਦੇਸ਼ ਦਾ ਮਹਾਨ ਨੇਤਾ’ ਕਰਾਰ ਦਿੰਦਿਆਂ ਸੱਦਾ ਦਿੱਤਾ ਕਿ ਉਨ੍ਹਾਂ ਨੂੰ ਮਹਿਜ਼ ਗੁਜਰਾਤ ਤਕ ਹੀ ‘ਮਹਿਦੂਦ’ ਨਹੀਂ ਰਹਿਣਾ ਚਾਹੀਦਾ। ਉਹ ਇੱਥੇ ਸ੍ਰੀ ਮੋਦੀ ਵੱਲੋਂ ਸੱਦੇ ਗਏ ‘ਧਮਾਕੇਦਾਰ ਗੁਜਰਾਤ ਆਲਮੀ ਖੇਤੀ ਸਿਖਰ ਸੰਮੇਲਨ’ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸ੍ਰੀ ਮੋਦੀ ਨੇ ਕਿਹਾ ਕਿ ਹਰੇਕ ਸੂਬੇ ਦੀ ਆਪਣੀ ਖੇਤੀਬਾੜੀ  ਬਰਾਮਦੀ ਨੀਤੀ ਹੋਣੀ ਚਾਹੀਦੀ ਹੈ।

ਸੰਮੇਲਨ ਵਿਚ ਦੇਸ਼ ਭਰ ਤੋਂ ਪੁੱਜੇ ਹਜ਼ਾਰਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਆਪਣੇ ਗੁਜਰਾਤੀ ਹਮਰੁਤਬਾ ਸ੍ਰੀ ਮੋਦੀ ਨੂੰ ਸੂਬੇ ਦੀ ਸਿਆਸਤ ਤੋਂ ਅੱਗੇ ਵੱਧ ਕੇ ਕੌਮੀ ਪੱਧਰ ਦੀ ਜ਼ਿੰਮੇਵਾਰੀ ਸੰਭਾਲਣ ਲਈ ਦੱਬ ਕੇ ਹੱਲਾਸ਼ੇਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਦੀ ਯੂਪੀਏ ਸਰਕਾਰ ਉੱਤੇ ਮੁਲਕ ਦੇ ਕਿਸਾਨ ਭਾਈਚਾਰੇ ਲਈ ਕੁਝ  ਖਾਸ ਨਾ ਕਰਨ ਦਾ ਦੋਸ਼ ਲਾਉਂਦਿਆਂ ਖਾਸਕਰ ਕਾਂਗਰਸ ਦੀ ਸਖ਼ਤ ਨੁਕਤਾਚੀਨੀ ਕੀਤੀ। ਇਸ ਮੌਕੇ ਮੱਧ ਪ੍ਰਦੇਸ਼ ਦੇ ਖੇਤੀ ਮੰਤਰੀ ਰਾਮਕ੍ਰਿਸ਼ਨਾ ਕੁਸਮਾਰੀਆ ਨੇ ਵੀ ਸ੍ਰੀ ਮੋਦੀ ਨੂੰ ‘ਭਾਰਤ ਦਾ ਭਵਿੱਖ’ ਦੱਸਿਆ।

ਸ੍ਰੀ ਮੋਦੀ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੂੰ ਅਫਸੋਸ ਹੈ ਕਿ ਸਾਲਾਂ ਪਹਿਲਾਂ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਖੇਤੀ ਦੇ ਸੁਧਾਰ ਲਈ ਜੋ ਸੁਝਾਅ ਦਿੱਤੇ ਸਨ ਉਨ੍ਹਾਂ ਉੱਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੇਸ਼ ਦੇ 500 ਸ਼ਹਿਰਾਂ ਦੇ ਕੂੜਾ-ਕਰਕਟ ਨੂੰ ਸੋਲਿਟ ਵੇਸਟ ਮੈਨੇਜਮੈਂਟ ਵਜੋਂ ਸੰਭਾਲੇ ਜਾਣ ’ਤੇ ਜ਼ੋਰ ਦਿੱਤਾ ਸੀ ਜਿਸ ਤੋਂ ਖਾਦ ਬਣਾ ਕੇ ਕਿਸਾਨਾਂ ਨੂੰ ਦਿੱਤੀ ਜਾ ਸਕਦੀ ਹੈ ਤੇ ਇਸ ਨਾਲ ਦੇਸ਼ ਦੀ ਖੇਤੀ ਦਾ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਕਾਰਨ ਕਰਜ਼ੇ ਹੇਠ ਦੱਬੇ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹਨ।



Archive

RECENT STORIES