Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਪਰਵਾਸੀ ਭਾਰਤੀਆਂ ਵੱਲੋਂ ਪੰਜਾਬ ਵਿੱਚ ਨਸ਼ਿਆਂ ਦਾ ਵਧ ਰਿਹਾ ਰੁਝਾਣ, ਸਰਕਾਰ ਦੀ ਵਿੱਤੀ ਹਾਲਤ ਦਾ ਖ਼ਸਤਾ ਹੋਣਾ ਤੇ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਪੁਲੀਸ ਦਾ ਮੁਖੀ ਨਿਯੁਕਤ ਕਰਨ ਬਾਰੇ ਸਵਾਲ ਪੁੱਛੇ ਜਾਂਦੇ ਹਨ- ਢੀਂਡਸਾ

Posted on September 19th, 2013


ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਪਰਵਾਸੀ ਭਾਰਤੀਆਂ ਵੱਲੋਂ ਪੰਜਾਬ ਨਾਲ ਜੁੜੇ ਤਿੰਨ ਮੁੱਦਿਆਂ ’ਤੇ ਹਾਕਮ ਪਾਰਟੀ ਦੇ ਹਰ ਆਗੂ ਨੂੰ ਸਵਾਲ ਕੀਤੇ ਜਾਂਦੇ ਹਨ। ਇਨ੍ਹਾਂ ਤਿੰਨ ਮੁੱਦਿਆਂ ਵਿੱਚ ਸੂਬੇ ਵਿੱਚ ਨਸ਼ਿਆਂ ਦਾ ਵਧ ਰਿਹਾ ਰੁਝਾਣ, ਸਰਕਾਰ ਦੀ ਵਿੱਤੀ ਹਾਲਤ ਦਾ ਖ਼ਸਤਾ ਹੋਣਾ ਤੇ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਪੁਲੀਸ ਦਾ ਮੁਖੀ ਨਿਯੁਕਤ ਕਰਨ ਬਾਰੇ ਸਵਾਲ ਪੁੱਛੇ ਜਾਂਦੇ ਹਨ। 

ਕੇਨੇਡਾ ਦੇ ਦੌਰੇ ਤੋਂ ਪਰਤੇ ਢੀਂਡਸਾ ਨੇ ਇੱਥੇ ਦੱਸਿਆ ਕਿ ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿੱਚ ਹੋਈਆਂ ਕਾਨਫਰੰਸਾਂ ਦੌਰਾਨ ਇਨ੍ਹਾਂ ਤਿੰਨ ਮੁੱਦਿਆਂ ’ਤੇ ਪਰਵਾਸੀ ਭਾਰਤੀਆਂ ਦੀ ਤਸੱਲੀ ਵੀ ਕਰਾਈ ਪਰ ਲੋਕਾਂ ਦੀਆਂ ਉਮੀਦਾਂ ਅਕਾਲੀ ਸਰਕਾਰ ਤੋਂ ਕੁਝ ਜ਼ਿਆਦਾ ਹੁੰਦੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਨੇ ਕਿਹਾ ਕਿ ਸੁਮੇਧ ਸਿੰਘ ਸੈਣੀ ਦੀ ਨਿਯੁਕਤੀ ’ਤੇ ਤਾਂ ਪਰਵਾਸੀਆਂ ਨੇ ਇਹ ਵੀ ਕਿਹਾ ਕਿ ਜੇ ਕਾਂਗਰਸ ਸਰਕਾਰ ਇਸ ਪੁਲੀਸ ਅਧਿਕਾਰੀ ਨੂੰ ਡੀ.ਜੀ.ਪੀ. ਲਾਉਂਦੀ ਤਾਂ ਕੋਈ ਗਿਲਾ ਨਹੀਂ ਸੀ ਹੋਣਾ ਪਰ ਇਹ ਕੰਮ ਅਕਾਲੀ ਸਰਕਾਰ ਨੇ ਕੀਤਾ ਹੈ ਇਸ ਲਈ ਪਰਵਾਸੀਆਂ ਦਾ ਸਰਕਾਰ ਨਾਲ ਗਿਲਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਵੀ ਪਰਵਾਸੀਆਂ ਨੂੰ ਢੁਕਵਾਂ ਜਵਾਬ ਦਿੱਤਾ।

ਢੀਂਡਸਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਵਿੱਤੀ ਸੰਕਟ ਤੋਂ ਪਰਵਾਸੀ ਵੀ ਓਨੇ ਹੀ ਫਿਕਰਮੰਦ ਹਨ ਜਿੰਨੇ ਇਥੋਂ ਦੇ ਵਿਅਕਤੀ।



Archive

RECENT STORIES