Posted on September 22nd, 2013

ਸਮਾਣਾ- ‘‘ਅਕਾਲੀ-ਭਾਜਪਾ ਸਰਕਾਰ ਵਿੱਚ ਸੱਚ ਬੋਲਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ। ਪਹਿਲਾਂ ਪਾਰਟੀ ਵਿੱਚ ਸੱਚ ਬੋਲਣ ਦੀ ਕੀਮਤ ਮੈਨੂੰ ਚੁਕਾਉਣੀ ਪਈ ਸੀ ਅਤੇ ਹੁਣ ਨਵਜੋਤ ਸਿੰਘ ਸਿੱਧੂ ਚੁਕਾ ਰਿਹਾ ਹੈ। ਸਿੱਧੂ ਨੂੰ ਝੂਠੀ ਸਰਕਾਰ ਦਾ ਸਾਥ ਛੱਡ ਕੇ ਪੀ.ਪੀ.ਪੀ. ਨਾਲ ਰਲ ਜਾਣਾ ਚਾਹੀਦਾ ਹੈ।’’ ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਪੀਪਲਜ਼ ਪਾਰਟੀ ਆਫ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦਿਵਾਲਾ ਨਿਕਲਣ ਦੀ ਕਗਾਰ ’ਤੇ ਪੰਹੁਚ ਗਈ ਹੈ ਅਤੇ ਆਪਣੇ ਆਖਰੀ ਸਾਹ ਲੈ ਰਹੀ ਹੈ। ਇਸ ਸਰਕਾਰ ਦੀਆਂ ਨੀਤੀਆਂ ਕਾਰਨ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਮਿਲਣ ਕਰਕੇ ਉਹ ਘਰਾਂ ਦਾ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ ਅਕਾਲੀ-ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ, ਇਸ ਰਾਜ ਵਿੱਚ ਲੋਕਾਂ ਨੂੰ ਜ਼ਰੂਰੀ ਸਹੂਲਤਾ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।ਆਰਥਿਕ ਨੀਤੀਆਂ ਦੀ ਗੱਲ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਬਹੁਤ ਨਾਜ਼ੁਕ ਹੋ ਚੁੱਕੀ ਹੈ। ਵਪਾਰੀ ਵਰਗ ਬਿਜਲੀ ਦੇ ਬਿੱਲ ਭਰਨ ਤੋਂ ਇਲਾਵਾ ਸਰਕਾਰ ਦੇ ਰਵੱਈਏ ਤੋਂ ਬਹੁਤ ਪ੍ਰੇਸ਼ਾਨ ਹੈ। ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਪੈਸੇ ਨਹੀਂ ਹਨ ਤੇ ਸਰਕਾਰੀ ਜ਼ਮੀਨਾਂ ਵੇਚ ਕੇ ਗੁਜ਼ਾਰਾ ਕੀਤਾ ਜਾ ਰਿਹਾ ਹੈੈ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦਾ ਵਿਕਾਸ ਕਰਨਾ ਹੈ ਤਾਂ ਸੋਚ ਬਦਲਣੀ ਪਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਪੰਚਾਇਤ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਪਹਿਲਾਂ ਸੂਬਾ ਸਰਕਾਰ ਨੇ ਵਿਰੋਧੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਏ ਅਤੇ ਧੱਕੇ ਨਾਲ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ। ਇਸ ਸਭ ਕੁਝ ਦੇ ਬਾਵਜੂਦ ਕਈ ਥਾਵਾਂ ’ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕਿਤੀ। ਮੌਜੂਦਾ ਸਰਕਾਰ ਦੇ ਰਾਜ ਵਿੱਚ ਹਰ ਕਿਸੇ ਨੂੰ ਇਨਸਾਫ ਲੈਣ ਲਈ ਸੜਕਾਂ ’ਤੇ ਧਰਨੇ ਲਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਥਾਣਿਆਂ ਵਿੱਚ ਅਕਾਲੀ ਜਥੇਦਾਰਾਂ ਦਾ ਬੋਲਬਾਲਾ ਹੈ। ਆਗਾਮੀ ਲੋਕ ਸਭਾ ਚੋਣਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਨੂੰ ਤਰੱਕੀ ਦੀ ਰਾਹ ’ਤੇ ਲਿਜਾਣ ਲਈ ਸਾਂਝਾ ਫਰੰਟ ਬਣਾ ਕੇ ਚੋਣ ਲੜਣੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਤੋਂ ਨਿਜਾਤ ਮਿਲ ਸਕੇ।

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026

Posted on August 10th, 2026