Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਮਨਮੋਹਨ ਸਿੰਘ ਨਾਲ ਮੀਟਿੰਗ ਸਾਰਥਕ ਰਹੀ-ਨਵਾਜ਼ ਸ਼ਰੀਫ

Posted on September 30th, 2013

ਇਸਲਾਮਾਬਾਦ- ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਹੋਈ ਮੀਟਿੰਗ ਨੂੰ ਸਾਰਥਕ ਕਰਾਰ ਦਿੰਦਿਆਂ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਕਿਹਾ ਹੈ ਕਿ ਸਬੰਧਾਂ ਨੂੰ ਆਮ ਵਾਂਗ ਕਰਨ ਲਈ ਦੋਨਾਂ ਮੁਲਕਾਂ ਵਿਚਾਲੇ ਗੱਲਬਾਤ ਹੀ ਇਕੋ ਇਕ ਰਾਹ ਹੈ। ਸੰਯੁਕਤ ਰਾਸ਼ਟਰ ਦੇ ਆਮ ਇਜਲਾਸ ਵਿਚ ਹਿੱਸਾ ਲੈਣ ਉਪਰੰਤ ਲੰਦਨ ਦੇ ਹੀਥਰੋਅ ਹਵਾਈ ਅੱਡੇ 'ਤੇ ਪੁੱਜੇ ਸ਼ਰੀਫ ਨੇ ਕਿਹਾ ਕਿ ਦੋ ਗਵਾਂਢੀ ਦੇਸ਼ਾਂ ਵਿਚਾਲੇ ਸਬੰਧ ਆਮ ਵਾਂਗ ਬਣਾਉਣ ਲਈ ਗੱਲਬਾਤ ਹੀ ਇਕੋ ਇਕ ਢੰਗ ਤਰੀਕਾ ਹੈ। ਪਾਕਿਸਤਾਨ ਦੇ ਸਰਕਾਰੀ ਮਾਲਕੀ ਵਾਲੇ ਰੇਡੀਓ ਅਨੁਸਾਰ ਨਵਾਜ਼ ਸ਼ਰੀਫ ਨੇ ਕਿਹਾ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਲਾਭਦਾਇਕ ਰਹੀ ਜਿਸ ਵਿਚ ਕਸ਼ਮੀਰ ਤੇ ਸਰ ਕਰੀਕ ਸਮੇਤ ਸਾਰੇ ਮਹੱਤਵਪੂਰਨ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸ਼ਰੀਫ ਨੇ ਕਿਹਾ ਕਿ ਉਨ੍ਹਾਂ ਨੇ ਬਲੋਚਿਸਤਾਨ ਵਿਚ ਭਾਰਤੀ ਦਖਲਅੰਦਾਜੀ ਦਾ ਮੁੱਦਾ ਵੀ ਉਠਾਇਆ ਸੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਅੱਤਵਾਦ ਦਾ ਮੁੱਦਾ ਪਾਕਿਸਤਾਨ ਤੱਕ ਹੀ ਸੀਮਿਤ ਨਹੀਂ ਹੈ ਬਲਕਿ ਹੋਰ ਬਹੁਤ ਸਾਰੇ ਦੇਸ਼ਾਂ ਨੂੰ ਵੀ ਇਸ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।



Archive

RECENT STORIES