Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਅੱਤਵਾਦ ਦੇ ਨਾਂਅ 'ਤੇ ਬੇਗੁਨਾਹ ਮੁਸਲਿਮ ਨੌਜਵਾਨਾਂ ਨੂੰ ਗਿ੍ਫ਼ਤਾਰ ਨਾ ਕੀਤਾ ਜਾਵੇ-ਸ਼ਿੰਦੇ

Posted on September 30th, 2013

ਨਵੀਂ ਦਿੱਲੀ- ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਨੇ ਸਾਰੇ ਮੁੱਖ ਮੰਤਰੀਆਂ ਨੂੰ ਕਿਹਾ ਹੈ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਅੱਤਵਾਦ ਦੇ ਨਾਂ 'ਤੇ ਕਿਸੇ ਵੀ ਨਿਰਦੋਸ਼ ਮੁਸਲਮਾਨ ਨੌਜਵਾਨ ਦੀ ਗਿ੍ਫਤਾਰੀ ਨਾ ਹੋਵੇ | ਮੁੱਖ ਮੰਤਰੀਆਂ ਨੂੰ ਲਿਖੇ ਪੱਤਰ ਵਿਚ ਸ਼ਿੰਦੇ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕੋਲ ਵੱਖ ਵੱਖ ਪ੍ਰਤੀਨਿੱਧੀਆਂ ਨੇ ਦੋਸ਼ ਲਾਇਆ ਹੈ ਕਿ ਸੁਰਖਿਆ ਏਜੰਸੀਆਂ ਵੱਲੋਂ ਨਿਰਦੋਸ਼ ਮੁਸਲਮਾਨ ਨੌਜਵਾਨਾਂ ਨੂੰ ਪਰੇਸ਼ਾਨ ਕੀਤਾ ਜਾਂਦਾ ਹੈ | ਉਨ੍ਹਾਂ ਲਿਖਿਆ ਹੈ ਕਿ ਘਟ ਗਿਣਤੀ ਨਾਲ ਸਬੰਧਤ ਕੁਝ ਨੌਜਵਾਨ ਇਹ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਨੂੰ ਜਾਣ ਬੁਝਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਮੌਲਿਕ ਅਧਿਕਾਰਾਂ ਤੋਂ ਵੰਚਿਤ ਕੀਤਾ ਜਾ ਰਿਹਾ ਹੈ | 

ਗ੍ਰਹਿ ਮੰਤਰੀ ਨੇ ਜੋਰ ਦਿੱਤਾ ਹੈ ਕਿ ਸਰਕਾਰ ਹਰ ਤਰਾਂ ਦੇ ਅੱਤਵਾਦ ਨਾਲ ਲੜਾਈ ਦੇ ਆਪਣੇ ਪ੍ਰਮੁੱਖ ਸਿਧਾਂਤ ਪ੍ਰਤੀ ਵਚਨਬੱਧ ਹੈ | ਉਨ੍ਹਾਂ ਨੇ ਰਾਜ ਸਰਕਾਰਾਂ ਨੂੰ ਕਿਹਾ ਹੈ ਕਿ ਅੱਤਵਾਦ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਲਈ ਸਬੰਧਤ ਹਾਈਕੋਰਟ ਨਾਲ ਸਲਾਹ ਮਸ਼ਵਰਾ ਕਰਕੇ ਵਿਸ਼ੇਸ਼ ਅਦਾਲਤਾਂ ਦਾ ਗਠਨ ਕੀਤਾ ਜਾਵੇ ਤੇ ਹੋਰ ਸੁਣਵਾਈ ਅਧੀਨ ਮਾਮਲਿਆਂ ਦੀ ਤੁਲਨਾ 'ਚ ਅੱਤਵਾਦ ਨਾਲ ਸਬੰਧਤ ਮਾਮਲਿਆਂ ਨੂੰ ਤਰਜੀਹ ਦਿੱਤੀ ਜਾਵੇ | ਗ੍ਰਹਿ ਮੰਤਰਾਲੇ ਨੇ ਘਟ ਗਿਣਤੀ ਭਾਈਚਾਰੇ ਨਾਲ ਸਬੰਧਤ ਕਿਸੇ ਵੀ ਗਲਤ ਗਿ੍ਫਤਾਰੀ ਦੇ ਮਾਮਲੇ 'ਚ ਸਬੰਧਤ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ | ਸ਼ਿੰਦੇ ਨੇ ਕਿਹਾ ਹੈ ਕਿ ਗਲਤ ਢੰਗ ਨਾਲ ਗਿ੍ਫਤਾਰ ਕੀਤੇ ਵਿਅਕਤੀਆਂ ਨੂੰ ਨਾ ਕੇਵਲ ਫੌਰੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਬਲਕਿ ਉਨ੍ਹਾਂ ਨੂੰ ਉਚਿੱਤ ਮਆਵਜ਼ਾ ਵੀ ਦਿੱਤਾ ਜਾਣਾ ਚਾਹੀਦਾ ਹੈ | 

ਇਥੇ ਵਰਣਨਯੋਗ ਹੈ ਕਿ ਘਟ ਗਿਣਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਆਰ ਰਹਿਮਾਨ ਖਾਨ ਨੇ ਵੀ ਸ਼੍ਰੀ ਸ਼ਿੰਦੇ ਨੂੰ ਪੱਤਰ ਲਿਖਕੇ ਦੇਸ਼ ਦੇ ਵੱਖ ਵੱਖ ਹਿਸਿਆਂ ਵਿਚ ਅੱਤਵਾਦ ਨਾਲ ਸਬੰਧਤ ਮਾਮਲਿਆਂ 'ਚ ਮੁਸਲਮਾਨ ਨੌਜਵਾਨਾਂ ਦੀਆਂ ਗਲਤ ਗਿ੍ਫਤਾਰੀਆਂ ਬਾਰੇ ਚਿੰਤਾ ਦਾ ਪ੍ਰਗਟਾਵਾ ਕੀਤਾ ਸੀ |




Archive

RECENT STORIES