Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਜ਼ਮੀਨੀ ਵਿਵਾਦ ਦੇ ਚਲਦੇ ਬਾਪ-ਬੇਟੇ ਦਾ ਕਤਲ

Posted on October 9th, 2013


ਬਟਾਲਾ- ਨਜ਼ਦੀਕੀ ਪਿੰਡ ਕਾਹਲਾਂਵਾਲੀ ਵਿਖੇ ਦੋ ਧਿਰਾਂ ਦੀ ਲੜਾਈ ‘ਚ ਚੱਲੀਆਂ ਗੋਲੀਆਂ ਕਾਰਨ ਪਿਓ-ਪੁੱਤ ਦੀ ਮੌਤ ਹੋਣ ਅਤੇ 2 ਸਕੇ ਭਰਾਵਾਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ।
ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੇ ਡੀ. ਐੱਸ. ਪੀ. ਗੁਰਮੀਤ ਸਿੰਘ ਚੀਮਾ ਅਤੇ ਐੱਸ. ਐੱਚ. ਓ. ਸਤਪਾਲ ਸਿੰਘ ਨੇ ਦੱਸਿਆ ਕਿ ਪਿੰਡ ਕਾਹਲਾਂਵਾਲੀ ਵਿਖੇ ਸਵੇਰੇ ਦੋ ਧਿਰਾਂ ਵਿਚ ਰੂੜੀ ਲਗਾਉਣ ਵਾਲੀ ਜਗ੍ਹਾ ਨੂੰ ਲੈ ਕੇ ਤਕਰਾਰ ਹੋ ਗਿਆ ਸੀ, ਜਿਸ ਨੇ ਭਿਆਨਕ ਰੂਪ ਧਾਰ ਲਿਆ ਅਤੇ ਇਸੇ ਦੌਰਾਨ ਦੋਵਾਂ ਧਿਰਾਂ ਨੇ ਗੋਲੀਆਂ ਚਲਾਈਆਂ, ਜਿਸ ਕਾਰਨ ਰਣਜੋਧ ਸਿੰਘ ਪੁੱਤਰ ਭਗਵਾਨ ਸਿੰਘ ਅਤੇ ਭਗਵਾਨ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਕਾਹਲਾਂਵਾਲੀ ਜੋ ਕਿ ਰਿਸ਼ਤੇ ਵਿਚ ਪਿਓ-ਪੁੱਤ ਹਨ, ਦੀ ਮੌਤ ਹੋ ਗਈ, ਜਦਕਿ ਦੂਜੀ ਧਿਰ ਦੇ ਅੰਮ੍ਰਿਤਪਾਲ ਸਿੰਘ ਤੇ ਮਹਿੰਦਰ ਸਿੰਘ ਪੁੱਤਰਾਨ ਤਰਸੇਮ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਖ਼ਬਰ ਲਿਖੇ ਜਾਣ ਤਕ ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਸੀ



Archive

RECENT STORIES