Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਰਿੰਦਰ ਮੋਦੀ ਵਧੀਆ ਬਦਲ: ਕਿਰਨ ਬੇਦੀ

Posted on October 25th, 2013


ਜਲੰਧਰ- ਭ੍ਰਿਸ਼ਟਾਚਾਰ ਵਿਰੋਧੀ ਲਹਿਰ ਦੀ ਕਾਰਕੁੰਨ ਤੇ ਸਾਬਕਾ ਆਈ.ਪੀ.ਐਸ. ਅਧਿਕਾਰੀ ਕਿਰਨ ਬੇਦੀ ਨੇ ਕਿਹਾ ਕਿ ਦੇਸ਼ ਦੇ ਲੋਕਾਂ ਕੋਲ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਨਰਿੰਦਰ ਮੋਦੀ ਇਕ ਵਧੀਆ ਬਦਲ ਹੈ।

ਉਨ੍ਹਾਂ ਨਰਿੰਦਰ ਮੋਦੀ ਦੀ ਤਾਰੀਫ ਕਰਦਿਆਂ ਕਿਹਾ ਕਿ ਉਨ੍ਹਾਂ ਗੁਜਰਾਤ ’ਚ ਜਿਸ ਢੰਗ ਨਾਲ ਮਿਸਾਲੀ ਵਿਕਾਸ ਕਰਵਾਇਆ ਹੈ ਉਸ ਤੋਂ ਸਾਰਾ ਦੇਸ਼ ਚੰਗੀ ਤਰ੍ਹਾਂ ਵਾਕਿਫ ਹੈ। ਉਹ ਅੱਜ ਇਥੇ ਡਾ. ਬੀ.ਆਰ. ਅੰਬੇਦਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ ’ਚ ਕਰਵਾਏ ਇਕ ਸਮਾਗਮ ’ਚ ਹਿੱਸਾ ਲੈਣ ਲਈ ਆਏ ਹੋਏ ਸਨ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ’ਚ ਭ੍ਰਿਸ਼ਟਾਚਾਰ ਦੇ ਵੱਡੇ-ਵੱਡੇ ਸਕੈਂਡਲ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਾਏ ਗਏ ਨਰਿੰਦਰ ਮੋਦੀ ਦਾ ਚਿਹਰਾ-ਮੋਹਰਾ ਵਿਕਾਸ-ਪੁਰਸ਼ ਵਾਲਾ ਹੈ।

ਅੰਨਾ ਹਜ਼ਾਰੇ ਦੀ ਟੀਮ ਤੋਂ ਵੱਖ ਹੋ ਕੇ ‘ਆਮ ਆਦਮੀ’ ਨਾਂ ਦੀ ਰਾਜਨੀਤਕ ਪਾਰਟੀ ਬਣਾਉਣ ਵਾਲੇ ਅਰਵਿੰਦ ਕੇਜਰੀਵਾਲ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕਿਰਨ ਬੇਦੀ ਨੇ ਕਿਹਾ ਕਿ ਕੇਜਰੀਵਾਲ ਨੇ ਆਪਣੀ ਮੁਹਿੰਮ ਨੂੰ ਅੱਗੇ ਤੋਰਨ ਲਈ ਰਾਜਨੀਤੀ ਵਾਲਾ ਰਾਹ ਚੁਣਿਆ ਹੈ ਪਰ  ਕਿਰਨ ਬੇਦੀ ਨੇ ਕਿਹਾ ਕਿ ਉਹ ਆਪ ਕਦੇ ਵੀ ਸਿਆਸਤ ’ਚ ਨਹੀਂ ਆਏਗੀ।
ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਆਪਣੇ ਟੀਚਰ ਆਪ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੌਰਾਨ ਹੀ ਨਿਸ਼ਾਨੇ ਬਿਲਕੁਲ ਸਪਸ਼ਟ ਹੋਣੇ ਚਾਹੀਦੇ ਹਨ ਕਿ ਉਨ੍ਹਾਂ ਨੇ ਭਵਿੱਖ ਵਿਚ ਕੀ ਕਰਨਾ ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਹੁਣ ‘ਮੈਂ’ ਦਾ ਜ਼ਮਾਨਾ ਨਹੀਂ ਰਿਹਾ ਸਗੋਂ ‘ਹਮ’ ਦਾ ਜ਼ਮਾਨਾ ਆ ਗਿਆ ਹੈ।



Archive

RECENT STORIES