Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਪਰਵਾਸੀ ਮਜ਼ਦੂਰਾਂ ਨੂੰ ਮਿਲਣਗੇ 3000 ਮਕਾਨ- ਬਾਦਲ

Posted on November 5th, 2013

ਅੰਮਿ੍ਤਸਰ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਦਾ ਮਜ਼ਬੂਤ ਆਧਾਰ ਤਿਆਰ ਕਰਨ ਵਾਲੇ ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਮਜ਼ਦੂਰਾਂ ਲਈ ਤਿੰਨ ਹਜ਼ਾਰ ਮਕਾਨ ਬਣਾਏ ਜਾਣ ਦਾ ਐਲਾਨ ਕੀਤਾ ਹੈ। ਇਨ੍ਹਾਂ ਘਰਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ ਜ਼ਮੀਨ ਮੁਫ਼ਤ ਉਪਲਭਧ ਕਰਵਾਏਗੀ। ਮਕਾਨਾਂ ਦੇ ਨਿਰਮਾਣ ਲਈ ਜੋ ਵੀ ਖ਼ਰਚ ਆਵੇਗਾ ਉਹ ਆਸਾਨ ਕਿਸ਼ਤਾਂ 'ਚ ਮਜ਼ਦੂਰਾਂ ਤੋਂ ਲਿਆ ਜਾਵੇਗਾ। 

ਉੱਤਰ ਪ੍ਰਦੇਸ਼ ਕਲਿਆਣ ਕੌਂਸਲ ਵੱਲੋਂ ਬਾਬਾ ਵਿਸ਼ਵਕਰਮਾ ਦੇ ਪ੍ਰਕਾਸ ਪੁਰਬ ਮੌਕੇ ਕਰਵਾਏ ਗਏ ਇਕ ਸਮਾਗਮ 'ਚ ਪ੍ਰਕਾਸ਼ ਸਿੰਘ ਬਾਦਲ ਵਿਸ਼ੇਸ਼ ਰੂਪ ਵਿਚ ਪੁੱਜੇ ਸਨ। ਇਸ ਮੌਕੇ ਮਜ਼ਦੂਰਾਂ ਦੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 65 ਸਾਲ ਬਾਅਦ ਵੀ ਮਜ਼ਦੂਰਾਂ ਨੂੰ ਬੁਨਿਆਦੀ ਸਹੂਲਤਾਂ ਉਪਲਭਧ ਨਹੀਂ ਕਰਵਾਈਆਂ ਜਾ ਸਕੀਆਂ। ਕਾਂਗਰਸ ਪਾਰਟੀ ਨੇ ਦੇਸ਼ 'ਚ ਛੇ ਦਹਾਕਿਆਂ ਤਕ ਰਾਜ ਕੀਤਾ ਪਰ ਮਜ਼ਦੂਰ ਵਿਰੋਧੀ ਇਸ ਪਾਰਟੀ ਨੇ ਹਮੇਸ਼ਾਂ ਹੀ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ। ਅਮੀਰਾਂ ਦਾ ਪੱਖ ਲੈਂਦਿਆਂ ਕਾਂਗਰਸ ਨੇ ਮਜ਼ੂਦਰਾਂ ਦੀ ਕੋਈ ਸੁੱਧ ਨਹੀਂ ਲਈ। ਉਨ੍ਹਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਉਹ ਅਗਾਮੀ ਲੋਕ ਸਭਾ ਚੋਣਾਂ ਵਿਚ ਮਜ਼ਦੂਰ ਵਿਰੋਧੀ ਕਾਂਗਰਸ ਪਾਰਟੀ ਨੂੰ ਕਰਾਰੀ ਹਾਰ ਦੇਣ। ਬਾਦਲ ਨੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਪਵਿੱਤਰ ਹੈ। ਬਾਬਾ ਵਿਸ਼ਵਕਰਮਾ ਨੇ ਸਖ਼ਤ ਮਿਹਨਤ ਦੀ ਪ੍ਰੇਰਣਾ ਸਾਨੂੰ ਦਿੱਤੀ ਹੈ। ਇਸ ਮੌਕੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਨੇ ਵੀ ਮਜ਼ਦੂਰਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਪ੍ਰਤੀ ਜਾਗਰੂਕ ਹੈ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। 




Archive

RECENT STORIES