Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਦਿੱਲੀ ਚੋਣਾਂ ਲਈ ਭਾਜਪਾ ਨੇ ਅਕਾਲੀ ਦਲ ਲਈ 4 ਸੀਟਾਂ ਛੱਡੀਆਂ

Posted on November 6th, 2013

ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਦੀਆਂ 16 ਸੀਟਾਂ 'ਤੇ ਚੋਣ ਲੜਨ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ 'ਚ ਭਾਜਪਾ ਨੇ ਇਸ ਵਾਰੀ ਵੀ 4 ਸੀਟਾਂ ਹੀ ਪਾਈਆਂ ਹਨ, ਪ੍ਰੰਤੂ ਅਕਾਲੀ ਦਲ ਆਪਣੀ ਮਰਜ਼ੀ ਦੇ ਚੋਣ-ਹਲਕੇ ਲੈਣ ਵਿਚ ਜ਼ਰੂਰ ਕਾਮਯਾਬ ਹੋ ਗਿਆ ਹੈ। ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਵਿਚੋਂ ਰਾਜੌਰੀ ਗਾਰਡਨ, ਹਰੀ ਨਗਰ, ਸ਼ਾਹਦਰਾ ਅਤੇ ਕਾਲਕਾਜੀ ਹਲਕੇ 'ਚ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਖੜ੍ਹੇ ਕੀਤੇ ਜਾਣਗੇ। ਹਾਲਾਂਕਿ ਅਕਾਲੀ ਦਲ ਵੱਲੋਂ ਉਕਤ ਚਾਰੇ ਹਲਕਿਆਂ ਦੇ ਉਮੀਦਵਾਰਾਂ ਦੇ ਨਾਵਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਪ੍ਰੰਤੂ ਸੂਤਰਾਂ ਮੁਤਾਬਿਕ ਸ਼ਾਹਦਰਾ ਤੋਂ ਜਿਤੇਂਦਰ ਸਿੰਘ ਸ਼ੰਟੀ ਅਤੇ ਕਾਲਕਾਜੀ ਹਲਕੇ ਤੋਂ ਹਰਮੀਤ ਸਿੰਘ ਕਾਲਕਾ ਦਾ ਨਾਂਅ ਲਗਭਗ ਤੈਅ ਹੈ। ਇਸ ਤੋਂ ਇਲਾਵਾ ਪਿਛਲੀ ਵਾਰੀ ਤੱਕੜੀ ਨਿਸ਼ਾਨ 'ਤੇ ਰਾਜੌਰੀ ਗਾਰਡਨ ਹਲਕੇ ਤੋਂ ਚੋਣ ਲੜਨ ਵਾਲੇ ਜਥੇ: ਅਵਤਾਰ ਸਿੰਘ ਹਿਤ ਦੇ ਮੁੜ ਤੋਂ ਇਸੇ ਹਲਕੇ ਤੋਂ ਚੋਣ ਲੜਾਏ ਜਾਣ ਦੀ ਜ਼ਿਆਦਾ ਸੰਭਾਵਨਾ ਹੈ ਅਤੇ ਇਸ ਹਿਸਾਬ ਨਾਲ ਹਰੀ ਨਗਰ ਸੀਟ 'ਤੇ ਮਨਜਿੰਦਰ ਸਿੰਘ ਸਿਰਸਾ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਤੱਕੜੀ ਨਿਸ਼ਾਨ 'ਤੇ ਚੋਣ ਲੜਾਏ ਜਾਣ ਦੇ ਫੈਸਲੇ ਦੇ ਬਾਵਜੂਦ ਦਿੱਲੀ ਵਿਚ ਚਾਰੇ ਅਕਾਲੀ ਉਮੀਦਵਾਰ ਕਿਹੜੇ ਨਿਸ਼ਾਨ (ਤੱਕੜੀ ਜਾਂ ਕਮਲ) 'ਤੇ ਚੋਣ ਲੜਨਗੇ ਇਸ ਦੇ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਭਾਜਪਾ-ਅਕਾਲੀ ਗਠਜੋੜ ਵੱਲੋਂ ਦਿੱਲੀ ਚੋਣਾਂ ਦੌਰਾਨ ਕਾਂਗਰਸ ਦਾ ਮੁਕੰਮਲ ਸਫਾਇਆ ਕਰ ਦਿੱਤਾ ਜਾਵੇਗਾ।



Archive

RECENT STORIES