Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਟਿਕਟ ਨਾ ਮਿਲਣ ਕਾਰਨ ਕਾਂਗਰਸੀ ਨੇਤਾ ਨੇ ਖੁਦਕੁਸ਼ੀ ਕੀਤੀ

Posted on November 9th, 2013


ਭੋਪਾਲ- ਇਥੋਂ ਲਗਭਗ 50 ਕਿਲੋਮੀਟਰ ਦੂਰ ਆਗਰ ਵਿਧਾਨ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਤੋਂ ਨਿਰਾਸ਼ ਹੋਏ ਜ਼ਿਲਾ ਕਾਂਗਰਸ ਕਮੇਟੀ ਦੇ ਸਕੱਤਰ ਨਰਸਿੰਹ ਮਾਲਵੀਆ ਨੇ ਸਲਫਾਸ ਖਾ ਕੇ ਆਤਮ ਹੱਤਿਆ ਕਰ ਲਈ।
ਪੁਲਸ ਦੇ ਸੂਤਰਾਂ ਮੁਤਾਬਕ ਨਿਪਾਨੀਆਂ ਪਿੰਡ ਵਾਸੀ 43 ਸਾਲਾ ਮਾਲਵੀਆ ਗੰਭੀਰ ਹਾਲਤ ਵਿੱਚ ਮੰਦਰ ਵਿੱਚੋਂ ਮਿਲਿਆ, ਜਿੱਥੋਂ ਆਗਰ ਦੇ ਹਸਪਤਾਲ ਲਿਜਾਇਆ ਗਿਆ। ਉਥੋਂ ਉਸ ਨੂੰ ਉਜੈਨ ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਾਲਵੀਆ ਪਿਛਲੇ ਕਈ ਸਾਲਾਂ ਤੋਂ ਇਸ ਹਲਕੇ ਵਿੱਚ ਸਰਗਰਮ ਸੀ ਤੇ ਟਿਕਟ ਦਾ ਮੁੱਖ ਦਾਅਵੇਦਾਰ ਮੰਨਿਆ ਜਾਂਦਾ ਸੀ। ਆਗਰ ਤੋਂ ਇਸ ਵਾਰ ਇੰਦੌਰ ਦੇ ਮਧੂ ਗਹਿਲੋਤ ਨੂੰ ਟਿਕਟ ਦੇ ਦਿੱਤੀ ਗਈ ਹੈ।



Archive

RECENT STORIES