Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਨਸ਼ੀਲੇ ਪਦਾਰਥਾਂ ਸਣੇ ਫੜੇ ਵਿਅਕਤੀ ਦਾ ਸਰਪ੍ਰਸਤ ਮਲੂਕਾ-ਖਹਿਰਾ

Posted on November 23rd, 2013

ਚੰਡੀਗੜ੍ਹ—ਪੰਜਾਬ ਕਾਂਗਰਸ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਚੰਡੀਗੜ੍ਹ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ‘ਤੇ ਗੰਭੀਰ ਦੋਸ਼ ਲਗਾਏ ਹਨ। ਖਹਿਰਾ ਦਾ ਕਹਿਣਾ ਹੈ ਕਿ ਰਾਮਪੁਰਾ ਇਲਾਕੇ ‘ਚੋਂ 55 ਕਿਲੋ ਨਸ਼ੀਲੇ ਪਦਾਰਥਾਂ ਸਮੇਤ ਰਾਜ ਕੁਮਾਰ ਮੋਦਕ ਨਾਂ ਦੇ ਜਿਹੜੇ ਵਿਅਕਤੀ ਨੂੰ ਫੜ੍ਹਿਆ ਗਿਆ ਹੈ, ਉਸ ਦਾ ਸਰਪ੍ਰਸਤ ਸਿਕੰਦਰ ਸਿੰਘ ਮਲੂਕਾ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਅਤੇ ਮਾਮਲੇ ਨਾਲ ਸੰਬੰਧਿਤ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਸਿਕੰਦਰ ਸਿੰਘ ਮਲੂਕਾ ਨੇ ਆਪਣੇ ਇਕ ਬਿਆਨ ‘ਚ ਕਿਹਾ ਸੀ ਕਿ ਰਾਮਪੁਰਾ ਇਲਾਕੇ ‘ਚੋਂ ਨਸ਼ੀਲੇ ਪਦਾਰਥਾਂ ਸਮੇਤ ਜਿਹੜਾ ਵਿਅਕਤੀ ਫੜ੍ਹਿਆ ਗਿਆ ਹੈ, ਉਸ ਨਾਲ ਉਨ੍ਹਾਂ ਦਾ ਕੋਈ ਸੰਬੰਧ ਨਹੀਂ ਹੈ ਅਤੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਖਹਿਰਾਂ ਦੀਆਂ ਗੱਲਾਂ ‘ਤੇ ਯਕੀਨ ਨਹੀਂ ਕਰਨਾ ਚਾਹੀਦਾ।



Archive

RECENT STORIES