Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸਿੱਖ ਨੌਜਵਾਨਾਂ ਦੀ ਰਿਹਾਈ ਲਈ ਆਗੂਆਂ ਵੱਲੋਂ ਭੁੱਖ ਹੜਤਾਲ ਦਾ ਐਲਾਨ

Posted on November 30th, 2013

<p>ਸਿੱਖ ਨੌਜਵਾਨਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ ਐਲਾਨ ਕਰਦੇ ਹੋਏ ਸਿੱਖ ਜਥੇਬੰਦੀਆਂ ਦੇ ਆਗੂ<br></p>


ਮੁਹਾਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਸਮੇਤ ਹੋਰ  ਕੇਸਾਂ ਵਿੱਚ ਵੱਖ ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਵੱਖ ਵੱਖ ਸਿੱਖ ਜਥੇਬੰਦੀਆਂ ਨੇ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਹੈ।  

ਹਰਿਆਣਾ ਦੇ ਗੁਰਬਖ਼ਸ਼ ਸਿੰਘ ਖਾਲਸਾ (ਕੁਰੂਕਸ਼ੇਤਰ) ਵੱਲੋਂ ਇੱਥੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਸ਼ੁਰੂ ਕੀਤਾ ਮਰਨ ਵਰਤ 16ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਗੁਰਬਖਸ਼ ਸਿੰਘ ਦੀ ਸਿਹਤ ਵਿਗੜਣੀ ਸ਼ੁਰੂ ਹੋ ਗਈ ਹੈ।

ਇੱਥੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਦਰਸ਼ਨ ਸਿੰਘ ਖਾਲਸਾ, ਸ਼੍ਰੋਮਣੀ ਖਾਲਸਾ ਪੰਚਾਇਤ ਦੇ ਕਨਵੀਨਰ ਰਜਿੰਦਰ ਸਿੰਘ ਖੁਰਾਣਾ, ਦਲ ਖਾਲਸਾ ਦੇ ਮੁਖੀ ਭਾਈ ਸਤਨਾਮ ਸਿੰਘ ਪਾਉਂਟਾ ਸਾਹਿਬ, ਕੰਵਰਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਕਾਰਜਕਾਰੀ ਪ੍ਰਧਾਨ ਹਰਪਾਲ ਸਿੰਘ ਚੀਮਾ, ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਕਰਨੈਲ ਸਿੰਘ ਪੀਰ ਮੁਹੰਮਦ, ਅਕਾਲੀ ਆਗੂ ਗੁਰਨਾਮ ਸਿੰਘ ਸਿੱਧੂ ਸਮੇਤ ਹੋਰ ਆਗੂਆਂ ਨੇ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਦਬਾਅ ਪਾਉਣ ਲਈ 2 ਦਸੰਬਰ ਨੂੰ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ।

ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ ਕਿਹਾ ਕਿ ਦੇਸ਼ ਵਿੱਚ ਸਿੱਖਾਂ ਲਈ ਕਾਨੂੰਨ ਵੱਖਰੇ ਹਨ। ਸਿੱਖਾਂ ਤੋਂ ਬੁਨਿਆਦੀ ਹੱਕ ਵੀ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 20-20 ਸਾਲ ਸਜ਼ਾ ਭੁਗਤ ਚੁੱਕੇ ਸਿੱਖ ਅੱਜ ਵੀ ਜੇਲ੍ਹਾਂ ਵਿੱਚ ਬੰਦ ਹਨ। ਰਜਿੰਦਰ ਸਿੰਘ ਖੁਰਾਣਾ ਅਤੇ ਕੰਵਰਪਾਲ ਸਿੰਘ ਬਿੱਟੂ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਇਨ੍ਹਾਂ ਤੋਂ ਸਿੱਖਾਂ ਨੂੰ ਇਨਸਾਫ਼ ਦੀ ਉਮੀਦ ਨਹੀਂ ਰੱਖਣੀ ਚਾਹੀਦੀ। ਸਿੱਖ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਖ਼ਿਲਾਫ਼ ਤਿੰਨ ਨੌਜਵਾਨਾਂ ਨੂੰ ਅਗਵਾ ਕਰਕੇ ਕਤਲ ਕਰਨ ਦਾ ਕੇਸ ਦਰਜ ਹੈ ਪਰ ਹੁਣ ਤੱਕ ਸਰਕਾਰ ਨੇ ਉਨ੍ਹਾਂ ਨੂੰ ਨਾ ਤਾਂ ਗ੍ਰਿਫ਼ਤਾਰ ਕੀਤਾ ਅਤੇ ਨਾ ਹੀ ਕੋਈ ਸਜ਼ਾ ਦਿੱਤੀ ਹੈ ਸਗੋਂ ਪੰਜਾਬ ਪੁਲੀਸ ਦਾ ਮੁਖੀ ਲਗਾ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਆਗੂਆਂ ਨੇ ਮੰਗ ਕੀਤੀ ਕਿ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।



Archive

RECENT STORIES